ਦਿੱਲੀ ਵਿੱਚ ਸਰਕਾਰ ਦੀ ਬੁਲਡੋਜ਼ਰ ਮੁਹਿੰਮ ਦਾ ਤਿੱਖਾ ਵਿਰੋਧ

ਰਾਜਧਾਨੀ ਦਿੱਲੀ ਵਿੱਚ ਪਿਛਲੇ ਕੁੱਝ ਹਫ਼ਤਿਆਂ ਤੋਂ ਸਰਕਾਰ ਵੱਲੋਂ ਥਾਂ-ਥਾਂ ਬੁਲਡੋਜ਼ਰ ਭੇਜ ਕੇ ਕਿਰਤੀ ਲੋਕਾਂ ਦੇ ਘਰਾਂ ਅਤੇ ਰੋਜ਼ੀ-ਰੋਟੀ ਨੂੰ ਬਰਬਾਦ ਕਰਨ ਦੀ ਵਹਿਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ “ਕਬਜ਼ੇ” ਹਟਾਉਣ ਅਤੇ “ਸ਼ਹਿਰੀ ਵਿਕਾਸ” ਦੇ ਨਾਂ ‘ਤੇ ਚਲਾਈ ਜਾ ਰਹੀ ਹੈ। ਅਸਲ ਵਿੱਚ ਇਹ ਸ਼ਹਿਰ ਦੇ ਮਜ਼ਦੂਰਾਂ ਦੇ ਹੱਕਾਂ ਉੱਤੇ ਇੱਕ ਬੇਰਹਿਮ ਹਮਲਾ ਹੈ।

_Left-Party-LG-Office-Demoਇਸ ਮੁਹਿੰਮ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਲਈ, 11 ਮਈ 2022 ਨੂੰ ਕਮਿਊਨਿਸਟ ਪਾਰਟੀਆਂ ਅਤੇ ਕਈ ਜਨਤਕ ਜਥੇਬੰਦੀਆਂ ਨੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਦੇ ਘਰ ‘ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ।

ਇਸ ਧਰਨੇ-ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰਾਂ, ਨੌਜਵਾਨਾਂ, ਵਿਿਦਆਰਥੀਆਂ, ਔਰਤਾਂ ਅਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਕਈ ਢਾਹੀਆਂ ਗਈਆਂ ਬਸਤੀਆਂ ਦੇ ਪੀੜਤਾਂ ਨੇ ਵੀ ਪ੍ਰਦਰਸ਼ਨ ਵਿੱਚ ਹਿੱਸਾ ਲੈਂਦਿਆਂ ਸਰਕਾਰ ਵਿਰੁੱਧ ਆਪਣਾ ਗੁੱਸਾ ਜ਼ਾਹਰ ਕੀਤਾ।

ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ, ਜਿਨ੍ਹਾਂ ’ਤੇ ਲਿਖਿਆ ਸੀ – ‘ਕਬਜ਼ੇ ਦੇ ਨਾਂ ’ਤੇ ਲੋਕਾਂ ਦੀ ਰੋਜ਼ੀ-ਰੋਟੀ ਦੀ ਬਰਬਾਦੀ ਬੰਦ ਕਰੋ!’, ‘ਰਹਾਇਸ਼ ਤੇ ਰੁਜ਼ਗਾਰ ਦੇ ਅਧਿਕਾਰ ਦੀ ਸੰਵਿਧਾਨਕ ਗਾਰੰਟੀ ਦਿਓ!’, ‘ਬੁਲਡੋਜ਼ਰ ਚਲਾਉਣ ਦੀ ਨੀਤੀ ਬੰਦ ਕਰੋ ਕੰਮ ਨਹੀਂ!’, ‘ਪੂੰਜੀਵਾਦੀ ਸ਼ੋਸ਼ਣ ਵਿਰੁੱਧ ਇਕਜੁੱਟ ਹੋਵੋ!’, ਆਦਿ।

ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੀਆਂ ਕਮਿਊਨਿਸਟ ਅਤੇ ਖੱਬੀਆਂ ਪਾਰਟੀਆਂ ਵਿੱਚ ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ), ਹਿੰਦੋਸਤਾਨ ਦੀ ਕਮਿਊਨਿਸਟ ਗ਼ਦਰ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਐਮ.ਐਲ.-ਲਿਬਰੇਸ਼ਨ), ਇਨਕਲਾਬੀ ਸਮਾਜਵਾਦੀ ਪਾਰਟੀ ਅਤੇ ਇੰਡੀਆ ਫਾਰਵਰਡ ਬਲਾਕ ਸ਼ਾਮਲ ਸਨ। ਇਸ ਤੋਂ ਇਲਾਵਾ ਕਈ ਜਨਤਕ ਜਥੇਬੰਦੀਆਂ, ਵਿਦਿਆਰਥੀ, ਨੌਜਵਾਨ ਅਤੇ ਮਹਿਲਾ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਵਿੱਚ ਸਰਗਰਮੀ ਨਾਲ ਸ਼ਮੂਲੀਅਤ ਕੀਤੀ। ਇਹਨਾਂ ਵਿੱਚ ਸ਼ਾਮਲ ਸਨ – ਆਲ ਇੰਡੀਆ ਡੈਮੋਕਰੇਟਿਕ ਵੂਮੈਨ ਐਸੋਸੀਏਸ਼ਨ, ਆਲ ਇੰਡੀਆ ਪ੍ਰੋਗਰੈਸਿਵ ਵੂਮੈਨ ਐਸੋਸੀਏਸ਼ਨ, ਸਹੇਲੀ, ਅਨਹਦ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ, ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ, ਆਲ ਇੰਡੀਆ ਯੂਥ ਫੈਡਰੇਸ਼ਨ, ਡੈਮੋਕਰੇਟਿਕ ਯੂਥ ਫੈਡਰੇਸ਼ਨ ਆਫ ਇੰਡੀਆ, ਰੈਵੋਲਿਊਸ਼ਨਰੀ ਯੂਥ ਐਸੋਸੀਏਸ਼ਨ, ਡੈਮੋਕਰੇਟਿਕ ਟੀਚਰਜ਼ ਫੈਡਰੇਸ਼ਨ, ਕ੍ਰਾਂਤੀਕਾਰੀ ਯੂਥ ਕੇਂਦਰ, ਆਦਿ ਸ਼ਾਮਲ ਸਨ।

ਪ੍ਰਦਰਸ਼ਨ ਨੂੰ ਕਈ ਭਾਗ ਲੈਣ ਵਾਲੀਆਂ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸੰਬੋਧਨ ਕੀਤਾ।

ਸਰਕਾਰ ਵੱਲੋਂ ਮਜ਼ਦੂਰਾਂ ‘ਤੇ ਕੀਤੇ ਜਾ ਰਹੇ ਬੇਰਹਿਮ ਹਮਲੇ ਦੀ ਨਿਖੇਧੀ ਕਰਦਿਆਂ ਬੁਲਾਰਿਆਂ ਨੇ ਸਪੱਸ਼ਟ ਕੀਤਾ ਕਿ ‘ਨਜਾਇਜ਼ ਬਸਤੀਆਂ’ ਅਤੇ ‘ਕਬਜੇ’ ਹਟਾਉਣ ਦੇ ਨਾਂ ‘ਤੇ ਚਲਾਈ ਜਾ ਰਹੀ ਇਹ ਮੁਹਿੰਮ ਸਾਡੇ ਹੱਕਾਂ ਦੀ ਘੋਰ ਉਲੰਘਣਾ ਹੈ। ਅਸਲੀਅਤ ਇਹ ਹੈ ਕਿ ਸੱਤਾਧਾਰੀ ਸਰਮਾਏਦਾਰ ਜਮਾਤ ਅਤੇ ਉਸ ਦੀਆਂ ਸਿਆਸੀ ਪਾਰਟੀਆਂ ਦੇ ਆਗੂ ਇਨ੍ਹਾਂ ਝੁੱਗੀਆਂ-ਝੌਂਪੜੀਆਂ ਵਾਲੀਆਂ ਕਲੋਨੀਆਂ ਦੀ ਸਥਾਪਨਾ ਕਰਦੇ ਹਨ, ਜਿੱਥੇ ਮਜ਼ਦੂਰ ਪੀਣ ਵਾਲੇ ਪਾਣੀ, ਸਫ਼ਾਈ, ਸੀਵਰੇਜ ਆਦਿ ਤੋਂ ਬਿਨਾਂ ਅਣਮਨੁੱਖੀ ਹਾਲਾਤਾਂ ਵਿੱਚ ਰਹਿਣ ਲਈ ਮਜਬੂਰ ਹਨ। ਸੱਤਾਧਾਰੀ ਬੁਰਜੂਆਜ਼ੀ ਅਤੇ ਉਨ੍ਹਾਂ ਦੀਆਂ ਸਿਆਸੀ ਪਾਰਟੀਆਂ ਨੇ ਝੁੱਗੀਆਂ-ਝੌਂਪੜੀਆਂ ਕਾਇਮ ਕੀਤੀਆਂ ਤਾਂ ਜੋ ਸਰਮਾਏਦਾਰਾਂ ਨੂੰ ਸਸਤੀ ਕਿਰਤ ਦਾ ਇੱਕ ਸਥਿਰ ਸਰੋਤ ਮਿਲ ਸਕੇ। ਇਨ੍ਹਾਂ ਬਸਤੀਆਂ ਦੇ ਵਸਨੀਕ ਹਾਕਮ ਜਮਾਤ ਅਤੇ ਉਸਦੇ ਰਾਜ ਤੰਤਰ ਅਤੇ ਇਸ ਦੀਆਂ ਸਿਆਸੀ ਪਾਰਟੀਆਂ ਦੇ ਰਹਿਮੋ-ਕਰਮ ‘ਤੇ ਰਹਿਣ ਲਈ ਮਜਬੂਰ ਹਨ। ਸਰਮਾਏਦਾਰ ਜਮਾਤ ਜਦੋਂ ਵੀ ਚਾਹੁੰਦੀ ਹੈ, ਸਰਕਾਰ ਇਨ੍ਹਾਂ ਝੁੱਗੀਆਂ-ਝੌਂਪੜੀਆਂ ਵਿੱਚ ਰਹਿਣ ਵਾਲੇ ਲੋਕਾਂ ਦੇ ਘਰ ਅਤੇ ਜਾਇਦਾਦਾਂ ਨੂੰ ਤਬਾਹ ਕਰ ਦਿੰਦੀ ਹੈ ਅਤੇ ਉਨ੍ਹਾਂ ਦੀਆਂ ਜ਼ਮੀਨਾਂ ਵੱਡੇ ਰੀਅਲ ਅਸਟੇਟ ਡਿਵੈਲਪਰਾਂ ਨੂੰ ਸੌਂਪ ਦਿੰਦੀ ਹੈ। ਇਸ ਦੇ ਨਾਲ ਹੀ ਸਰਮਾਏਦਾਰਾਂ ਦੀਆਂ ਸਿਆਸੀ ਪਾਰਟੀਆਂ ਵੱਲੋਂ ਇਹ ਕੂੜ ਪ੍ਰਚਾਰ ਕੀਤਾ ਜਾਂਦਾ ਹੈ ਅਤੇ ਇੱਕ ਵਿਸ਼ੇਸ਼ ਫਿਰਕੇ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਤਾਂ ਜੋ ਸਾਰੇ ਮਜ਼ਦੂਰ ਇਕੱਠੇ ਹੋ ਕੇ ਕਿਰਤੀ ਲੋਕਾਂ ਦੀ ਰਾਖੀ ਲਈ ਨਾ ਆਉਣ, ਜਿਨ੍ਹਾਂ ਦੇ ਘਰ ਢਾਹ ਦਿੱਤੇ ਜਾ ਰਹੇ ਹਨ।

ਕਈ ਬੁਲਾਰਿਆਂ ਨੇ ਸਪੱਸ਼ਟ ਕਿਹਾ ਕਿ ਭਾਰਤ ਵਿੱਚ ਚੱਲ ਰਿਹਾ ਸੰਘਰਸ਼ ਵੱਖ-ਵੱਖ ਧਰਮਾਂ ਦੇ ਲੋਕਾਂ ਦਾ ਸੰਘਰਸ਼ ਨਹੀਂ ਹੈ। ਇਹ ਲੁਟੇਰਿਆਂ ਅਤੇ ਮਜ਼ਲੂਮਾਂ ਵਿਚਕਾਰ ਸੰਘਰਸ਼ ਹੈ। ਮਜ਼ਦੂਰਾਂ ਅਤੇ ਕਿਰਤੀ ਲੋਕਾਂ ਨੂੰ ਲੁੱਟ-ਖਸੁੱਟ ਅਤੇ ਜਬਰ ਵਿਰੁੱਧ ਇੱਕਜੁੱਟ ਸੰਘਰਸ਼ ਦੇ ਰਾਹ ਤੋਂ ਮੋੜਨ ਲਈ ਹਾਕਮ ਨਫ਼ਰਤ ਫੈਲਾਉਣ ਅਤੇ ਧਰਮ ਦੇ ਆਧਾਰ ‘ਤੇ ਲੋਕਾਂ ਨੂੰ ਭੜਕਾਉਣ ਦੀ ਪੂਰੀ ਕੋਸ਼ਿਸ਼ ਕਰਦੇ ਹਨ।

ਇਸ ਪ੍ਰੋਗਰਾਮ ਦੀ ਸਮਾਪਤੀ ਬੁਰਜੂਆਜ਼ੀ ਵੱਲੋਂ ਮਜ਼ਦੂਰਾਂ ‘ਤੇ ਹੋ ਰਹੇ ਹਮਲਿਆਂ ਵਿਰੁੱਧ ਆਪਣੀ ਏਕਤਾ ਅਤੇ ਇੱਕਜੁੱਟ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਜ਼ੋਰਦਾਰ ਨਾਅਰਿਆਂ ਨਾਲ ਕੀਤੀ ਗਈ।

close

Share and Enjoy !

Shares

Leave a Reply

Your email address will not be published.