ਹਿੰਦੋਸਤਾਨ ਦੀ ਕਮਿਉਨਿਸਟ ਗ਼ਦਰ ਪਾਰਟੀ ਦੀ ਕੇਂਦਰੀ ਕਮੇਟੀ ਦਾ ਬਿਆਨ, 8 ਮਾਰਚ, 2023
ਹਿੰਦੋਸਤਾਨ ਦੀ ਕਮਿਉਨਿਸਟ ਗ਼ਦਰ ਪਾਰਟੀ ਅੰਤਰਰਾਸ਼ਟਰੀ ਔਰਤ ਦਿਵਸ, 2023 ਦੇ ਮੌਕੇ ਉਤੇ ਲੱਖਾਂ ਹੀ ਸੰਘਰਸ਼ਸ਼ੀਲ ਔਰਤਾਂ ਨੂੰ ਸਲਾਮ ਕਰਦੀ ਹੈ। ਅਸੀਂ ਉਨ੍ਹਾਂ ਮੇਹਨਤਕਸ਼ ਔਰਤਾਂ ਨੂੰ ਸਲਾਮ ਕਰਦੇ ਹਾਂ ਜੋ ਸਾਡੇ ਦੇਸ਼ ਵਿਚ ਨਿੱਜੀਕਰਣ ਅਤੇ ਉਦਾਰੀਕਰਣ ਦੇ ਖਿਲਾਫ ਲੜਾਈ ਵਿਚ ਸਭ ਤੋਂ ਅੱਗੇ ਹਨ। ਅਸੀਂ ਉਨ੍ਹਾਂ ਸਭਨਾਂ ਨੂੰ ਸਲਾਮ ਕਰਦੇ ਹਾਂ ਜੋ ਰਾਜ ਵਲੋਂ ਆਯੋਜਿਤ ਫਿਰਕੂ ਹਿੰਸਾ, ਰਾਜਕੀ-ਅੱਤਵਾਦ ਅਤੇ ਔਰਤਾਂ ਦੇ ਖਿਲਾਫ ਹਰ ਤਰਾਂ ਦੀ ਹਿੰਸਾ ਦੇ ਖਿਲਾਫ ਲੜ ਰਹੇ ਹਨ।
Continue reading